ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
687
ਪਾਵਨ ਅੰਗ 687 / 1430

ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥

੨॥

ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥

ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥

੩॥

ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥

ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥

੪॥

ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥

ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥

੫॥

ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥

ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥

੬॥

ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥

ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥

੭॥

ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥

ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥

੮॥

ਸਫਲ ਸਫਲ ਭਈ ਸਫਲ ਜਾਤ੍ਰਾ ॥

ਆਵਣ ਜਾਣ ਰਹੇ ਮਿਲੇ ਸਾਧਾ ॥

੧॥

ਰਹਾਉ ਦੂਜਾ ॥

੧॥

੩॥

ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥

ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥

ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥

ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥

ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥

ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥

੧॥

ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥

ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥

ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥

ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥

ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥

ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥

੨॥

ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥

SikhiAt.Net
687 ×