Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
693
Pavan Ang 693 of 1430

ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥

ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥

੨॥

ਸਰਬ ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥

ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥

੩॥

ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥

ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥

੪॥

੧॥

ਦਸ ਬੈਰਾਗਨਿ ਮੋਹਿ ਬਸਿ ਕੀਨ੍ਹੀ ਪੰਚਹੁ ਕਾ ਮਿਟ ਨਾਵਉ ॥

ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥

੧॥

ਪਾਛੈ ਬਹੁਰਿ ਨ ਆਵਨੁ ਪਾਵਉ ॥

ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥

੧॥

ਰਹਾਉ ॥

ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥

ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥

੨॥

ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥

ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥

੩॥

ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥

ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥

੪॥

੨॥

ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥

ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥

੧॥

ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥

੧॥

ਰਹਾਉ ॥

ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥

ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥

੨॥

ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥

ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥

੩॥

ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥

ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥

੪॥

ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥

ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥

੫॥

੩॥

ਪਹਿਲ ਪੁਰੀਏ ਪੁੰਡਰਕ ਵਨਾ ॥

ਤਾ ਚੇ ਹੰਸਾ ਸਗਲੇ ਜਨਾਂ ॥

ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥

੧॥

ਪਹਿਲ ਪੁਰਸਾਬਿਰਾ ॥

ਅਥੋਨ ਪੁਰਸਾਦਮਰਾ ॥

ਅਸਗਾ ਅਸ ਉਸਗਾ ॥

ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥

੧॥

ਰਹਾਉ ॥

ਨਾਚੰਤੀ ਗੋਪੀ ਜੰਨਾ ॥

ਨਈਆ ਤੇ ਬੈਰੇ ਕੰਨਾ ॥

ਤਰਕੁ ਨ ਚਾ ॥

ਭ੍ਰਮੀਆ ਚਾ ॥

ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥

੨॥

SikhiAt.Net
693 ×