ਸਿਰੀਰਾਗੁ ਮਹਲਾ ੩ ॥
ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥
ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥
੧॥
ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥
ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥
੧॥
ਰਹਾਉ ॥
ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥
ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥
੨॥
ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥
ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥
੩॥
ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥
ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥
੪॥
ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥
ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥
੫॥
ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥
ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥
੬॥
ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥
ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥
੭॥
ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥
ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥
੮॥
੭॥
੨੪॥
ਸਿਰੀਰਾਗੁ ਮਹਲਾ ੩ ॥
ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥
ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥
ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥
੧॥
ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥
ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥
੧॥
ਰਹਾਉ ॥
ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥
ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥
ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥
੨॥
ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥
ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥
ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥
੩॥
ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥
ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥
ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥
੪॥
ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥
ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥
ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥
੫॥