ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥
ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥
੧॥
ਰਹਾਉ ॥
ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥
ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥
੧॥
ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥
ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥
੨॥
ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥
ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥
੩॥
ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥
ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥
੪॥
੧॥
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥
ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥
੧॥
ਰਹਾਉ ॥
ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥
ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥
੧॥
ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥
ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥
੨॥
੧॥
੨॥
ਜੈਤਸਰੀ ਮਃ ੫ ॥
ਧੀਰਉ ਸੁਨਿ ਧੀਰਉ ਪ੍ਰਭ ਕਉ ॥
੧॥
ਰਹਾਉ ॥
ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥
੧॥
ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥
੨॥
ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥
੩॥
ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥
੪॥
੨॥
੩॥
ਜੈਤਸਰੀ ਮਹਲਾ ੫ ॥
ਲੋੜੀਦੜਾ ਸਾਜਨੁ ਮੇਰਾ ॥
ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥
੧॥
ਰਹਾਉ ॥
ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥
ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥
੧॥
ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥
ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥
੨॥
੩॥
੪॥