Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
702
Pavan Ang 702 of 1430

ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥

੨॥

੫॥

੯॥

ਜੈਤਸਰੀ ਮਹਲਾ ੫ ॥

ਚਾਤ੍ਰਿਕ ਚਿਤਵਤ ਬਰਸਤ ਮੇਂਹ ॥

ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥

੧॥

ਰਹਾਉ ॥

ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥

ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥

੧॥

ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥

ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥

੨॥

੬॥

੧੦॥

ਜੈਤਸਰੀ ਮਹਲਾ ੫ ॥

ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥

ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥

੧॥

ਰਹਾਉ ॥

ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥

ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮ੍ਹਾਰੀ ॥

੧॥

ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥

ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥

੨॥

੭॥

੧੧॥

ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥

ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥

੧॥

ਰਹਾਉ ॥

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥

ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥

੧॥

ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥

ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥

੨॥

੮॥

੧੨॥

ਜੈਤਸਰੀ ਮਹਲਾ ੫ ॥

ਹਰਿ ਜਨ ਸਿਮਰਹੁ ਹਿਰਦੈ ਰਾਮ ॥

ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥

੧॥

ਰਹਾਉ ॥

ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥

ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥

੧॥

ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥

ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥

੨॥

੯॥

੧੩॥

ਜੈਤਸਰੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥

ਭੂਲਿਓ ਮਨੁ ਮਾਇਆ ਉਰਝਾਇਓ ॥

ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥

੧॥

ਰਹਾਉ ॥

ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥

ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥

੧॥

SikhiAt.Net
702 ×