Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
708
Pavan Ang 708 of 1430

ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥

ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥

ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥

੯॥

ਸਲੋਕ ॥

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥

੧॥

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥

ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥

੨॥

ਪਉੜੀ ॥

ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥

ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥

ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥

ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥

ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥

੧੦॥

ਸਲੋਕ ॥

ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥

ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥

੧॥

ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥

ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥

੨॥

ਪਉੜੀ ॥

ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥

ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥

ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥

ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥

ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥

੧੧॥

ਸਲੋਕ ॥

ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥

ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥

ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥

੧॥

ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥

ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥

੨॥

ਪਉੜੀ ॥

ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥

ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥

ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥

ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥

ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥

੧੨॥

ਸਲੋਕ ॥

ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥

ਨਹ ਬਿਸਰੰਤਿ ਨਾਮ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥

੧॥

ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ ॥

ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥

੨॥

ਪਉੜੀ ॥

ਆਸਾਵੰਤੀ ਆਸ ਗੁਸਾਈ ਪੂਰੀਐ ॥

ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥

ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ ॥

SikhiAt.Net
708 ×