ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥
ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥
੧॥
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥
੨॥
੨॥
ਟੋਡੀ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਧਾਇਓ ਰੇ ਮਨ ਦਹ ਦਿਸ ਧਾਇਓ ॥
ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥
ਰਹਾਉ ॥
ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥
ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥
੧॥
ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥
ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥
੨॥
ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥
ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥
੩॥
ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥
ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥
੪॥
ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥
ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥
੫॥
੧॥
੩॥
ਟੋਡੀ ਮਹਲਾ ੫ ॥
ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥
ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥
ਰਹਾਉ ॥
ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥
ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥
੧॥
ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥
ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥
੨॥
ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥
ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥
੩॥
ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥
ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥
੪॥
੨॥
੪॥
ਟੋਡੀ ਮਹਲਾ ੫ ॥
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥
ਰਹਾਉ ॥
ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥
ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥
੧॥