Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
721
Pavan Ang 721 of 1430

ਰਾਗੁ ਤਿਲੰਗ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥

ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥

੧॥

ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥

ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥

੧॥

ਰਹਾਉ ॥

ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥

ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥

੨॥

ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥

ਗਾਹੇ ਨ ਨੇਕੀ ਕਾਰ ਕਰਦਮ ਮਮ ਈਂ ਚਿਨੀ ਅਹਵਾਲ ॥

੩॥

ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥

ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥

੪॥

੧॥

ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥

ਮੈ ਦੇਵਾਨਾ ਭਇਆ ਅਤੀਤੁ ॥

ਕਰ ਕਾਸਾ ਦਰਸਨ ਕੀ ਭੂਖ ॥

ਮੈ ਦਰਿ ਮਾਗਉ ਨੀਤਾ ਨੀਤ ॥

੧॥

ਤਉ ਦਰਸਨ ਕੀ ਕਰਉ ਸਮਾਇ ॥

ਮੈ ਦਰਿ ਮਾਗਤੁ ਭੀਖਿਆ ਪਾਇ ॥

੧॥

ਰਹਾਉ ॥

ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹਣਾ ॥

ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥

੨॥

ਘਿਅ ਪਟ ਭਾਂਡਾ ਕਹੈ ਨ ਕੋਇ ॥

ਐਸਾ ਭਗਤੁ ਵਰਨ ਮਹਿ ਹੋਇ ॥

ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥

ਨਾਨਕ ਤਿਨ ਦਰਿ ਭੀਖਿਆ ਪਾਇ ॥

੩॥

੧॥

੨॥

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥

SikhiAt.Net
721 ×