ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥
੧॥
ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥
ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥
ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥
ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥
ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥
ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥
੨॥
੩॥
੫॥
ਤਿਲੰਗ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥
ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥
੧॥
ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥
ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥
ਰਹਾਉ ॥
ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥
ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥
੨॥
੧॥
ਤਿਲੰਗ ਮਹਲਾ ੪ ॥
ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥
ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥
੧॥
ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥
ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥
ਰਹਾਉ ॥
ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥
ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥
੨॥
੨॥
ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਖਾਕ ਨੂਰ ਕਰਦੰ ਆਲਮ ਦੁਨੀਆਇ ॥
ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥
੧॥
ਬੰਦੇ ਚਸਮ ਦੀਦੰ ਫਨਾਇ ॥
ਦੁਨੀਂਆ ਮੁਰਦਾਰ ਖੁਰਦਨੀ ਗਾਫਲ ਹਵਾਇ ॥
ਰਹਾਉ ॥
ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥
ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥
੨॥
ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥
ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥
੩॥
ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥
ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥
੪॥
੧॥
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥
ਤੂ ਕਰਤਾਰੁ ਕਰਹਿ ਸੋ ਹੋਇ ॥
ਤੇਰਾ ਜੋਰੁ ਤੇਰੀ ਮਨਿ ਟੇਕ ॥
ਸਦਾ ਸਦਾ ਜਪਿ ਨਾਨਕ ਏਕ ॥
੧॥
ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥
ਤੇਰੀ ਟੇਕ ਤੇਰਾ ਆਧਾਰੁ ॥
ਰਹਾਉ ॥