ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥
੧॥
ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥
ਰਹਾਉ ॥
ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥
ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥
੨॥
ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥
ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥
੩॥
ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥
ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥
੪॥
ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥
ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥
੫॥
ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥
ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥
੬॥
ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥
ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥
੭॥
ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥
ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥
੮॥
ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥
ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥
੯॥
ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥
ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥
੧੦॥
੧॥
ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥
ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥
੧॥
ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥
ਰਹਾਉ ॥
ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥
ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥
੨॥
ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥
ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥
੩॥
ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥
ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥
੪॥
ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥
ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥
੫॥
ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥
ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥
੬॥
ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥
ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥
੭॥
ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥
ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥
੮॥
ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥
ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥
੯॥