Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
725
Pavan Ang 725 of 1430

ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥

੧॥

ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥

ਰਹਾਉ ॥

ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥

ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥

੨॥

ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥

ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥

੩॥

ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥

ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥

੪॥

ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥

ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥

੫॥

ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥

ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥

੬॥

ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥

ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥

੭॥

ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥

ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥

੮॥

ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥

ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥

੯॥

ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥

ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥

੧੦॥

੧॥

ਤਿਲੰਗ ਮਹਲਾ ੪ ॥

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥

ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥

੧॥

ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥

ਰਹਾਉ ॥

ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥

ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥

੨॥

ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥

ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥

੩॥

ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥

ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥

੪॥

ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥

ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥

੫॥

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥

ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥

੬॥

ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥

ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥

੭॥

ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥

ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥

੮॥

ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥

ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥

੯॥

SikhiAt.Net
725 ×