Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
728
Pavan Ang 728 of 1430

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥

ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥

੧॥

ਜਪਹੁ ਤ ਏਕੋ ਨਾਮਾ ॥

ਅਵਰਿ ਨਿਰਾਫਲ ਕਾਮਾ ॥

੧॥

ਰਹਾਉ ॥

ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥

ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥

੨॥

ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥

ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ ਬਿਧਿ ਸਾਹਿਬੁ ਰਵਤੁ ਰਹੈ ॥

੩॥

ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥

ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥

੪॥

੧॥

ਸੂਹੀ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਅੰਤਰਿ ਵਸੈ ਨ ਬਾਹਰਿ ਜਾਇ ॥

ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥

੧॥

ਐਸਾ ਗਿਆਨੁ ਜਪਹੁ ਮਨ ਮੇਰੇ ॥

ਹੋਵਹੁ ਚਾਕਰ ਸਾਚੇ ਕੇਰੇ ॥

੧॥

ਰਹਾਉ ॥

ਗਿਆਨੁ ਧਿਆਨੁ ਸਭੁ ਕੋਈ ਰਵੈ ॥

ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥

੨॥

ਸੇਵਾ ਕਰੇ ਸੁ ਚਾਕਰੁ ਹੋਇ ॥

ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥

੩॥

ਹਮ ਨਹੀ ਚੰਗੇ ਬੁਰਾ ਨਹੀ ਕੋਇ ॥

ਪ੍ਰਣਵਤਿ ਨਾਨਕੁ ਤਾਰੇ ਸੋਇ ॥

੪॥

੧॥

੨॥

SikhiAt.Net
728 ×