Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
734
Pavan Ang 734 of 1430

ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥

੧॥

ਹਰਿ ਧਨੁ ਸੰਚੀਐ ਭਾਈ ॥

ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥

੧॥

ਰਹਾਉ ॥

ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥

ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥

੨॥

ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥

ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥

ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥

੩॥

ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥

ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥

੪॥

ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥

ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥

੫॥

ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥

ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥

੬॥

੩॥

੧੦॥

ਸੂਹੀ ਮਹਲਾ ੪ ॥

ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥

ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥

੧॥

ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥

੧॥

ਰਹਾਉ ॥

ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥

ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥

੨॥

ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥

ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥

੩॥

ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥

ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥

੪॥

੪॥

੧੧॥

SikhiAt.Net
734 ×