Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
738
Pavan Ang 738 of 1430

ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥

ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥

੩॥

ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥

ਬੂਝੀ ਤਪਤਿ ਘਰਹਿ ਪਿਰੁ ਪਾਇਆ ॥

ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥

ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥

੪॥

ਜਹ ਦੇਖਾ ਤਹ ਪਿਰੁ ਹੈ ਭਾਈ ॥

ਖੋਲ੍ਹਿਓ ਕਪਾਟੁ ਤਾ ਮਨੁ ਠਹਰਾਈ ॥

੧॥

ਰਹਾਉ ਦੂਜਾ ॥

੫॥

ਸੂਹੀ ਮਹਲਾ ੫ ॥

ਕਿਆ ਗੁਣ ਤੇਰੇ ਸਾਰਿ ਸਮ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥

ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥

੧॥

ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥

੧॥

ਰਹਾਉ ॥

ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ ਸਦਾ ਸਦਾ ਉਪਕਾਰੇ ॥

ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥

੨॥

ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥

ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥

੩॥

ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥

ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥

੪॥

੬॥

ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਸੇਵਾ ਥੋਰੀ ਮਾਗਨੁ ਬਹੁਤਾ ॥

ਮਹਲੁ ਨ ਪਾਵੈ ਕਹਤੋ ਪਹੁਤਾ ॥

੧॥

ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥

ਕੂੜੇ ਮੂਰਖ ਕੀ ਹਾਠੀਸਾ ॥

੧॥

ਰਹਾਉ ॥

ਭੇਖ ਦਿਖਾਵੈ ਸਚੁ ਨ ਕਮਾਵੈ ॥

ਕਹਤੋ ਮਹਲੀ ਨਿਕਟਿ ਨ ਆਵੈ ॥

੨॥

ਅਤੀਤੁ ਸਦਾਏ ਮਾਇਆ ਕਾ ਮਾਤਾ ॥

ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥

੩॥

ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥

ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥

੪॥

ਦਰਸਨ ਦੇਖੇ ਕੀ ਵਡਿਆਈ ॥

ਤੁਮ੍ਹ ਸੁਖਦਾਤੇ ਪੁਰਖ ਸੁਭਾਈ ॥

੧॥

ਰਹਾਉ ਦੂਜਾ ॥

੧॥

੭॥

ਸੂਹੀ ਮਹਲਾ ੫ ॥

ਬੁਰੇ ਕਾਮ ਕਉ ਊਠਿ ਖਲੋਇਆ ॥

ਨਾਮ ਕੀ ਬੇਲਾ ਪੈ ਪੈ ਸੋਇਆ ॥

੧॥

ਅਉਸਰੁ ਅਪਨਾ ਬੂਝੈ ਨ ਇਆਨਾ ॥

ਮਾਇਆ ਮੋਹ ਰੰਗਿ ਲਪਟਾਨਾ ॥

੧॥

ਰਹਾਉ ॥

ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥

ਸਾਧ ਜਨਾ ਕਾ ਦਰਸੁ ਨ ਡੀਠਾ ॥

੨॥

ਕਬਹੂ ਨ ਸਮਝੈ ਅਗਿਆਨੁ ਗਵਾਰਾ ॥

ਬਹੁਰਿ ਬਹੁਰਿ ਲਪਟਿਓ ਜੰਜਾਰਾ ॥

੧॥

ਰਹਾਉ ॥

ਬਿਖੈ ਨਾਦ ਕਰਨ ਸੁਣਿ ਭੀਨਾ ॥

ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥

੩॥

ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥

ਛੋਡਿ ਜਾਹਿ ਝੂਠੇ ਸਭਿ ਧੰਧੇ ॥

੧॥

ਰਹਾਉ ॥

ਕਹੁ ਨਾਨਕ ਪ੍ਰਭ ਬਖਸ ਕਰੀਜੈ ॥

SikhiAt.Net
738 ×