Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
739
Pavan Ang 739 of 1430

ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥

੪॥

ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥

ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥

੧॥

ਰਹਾਉ ॥

੨॥

੮॥

ਸੂਹੀ ਮਹਲਾ ੫ ॥

ਘਰ ਮਹਿ ਠਾਕੁਰੁ ਨਦਰਿ ਨ ਆਵੈ ॥

ਗਲ ਮਹਿ ਪਾਹਣੁ ਲੈ ਲਟਕਾਵੈ ॥

੧॥

ਭਰਮੇ ਭੂਲਾ ਸਾਕਤੁ ਫਿਰਤਾ ॥

ਨੀਰੁ ਬਿਰੋਲੈ ਖਪਿ ਖਪਿ ਮਰਤਾ ॥

੧॥

ਰਹਾਉ ॥

ਜਿਸੁ ਪਾਹਣ ਕਉ ਠਾਕੁਰੁ ਕਹਤਾ ॥

ਓਹੁ ਪਾਹਣੁ ਲੈ ਉਸ ਕਉ ਡੁਬਤਾ ॥

੨॥

ਗੁਨਹਗਾਰ ਲੂਣ ਹਰਾਮੀ ॥

ਪਾਹਣ ਨਾਵ ਨ ਪਾਰਗਿਰਾਮੀ ॥

੩॥

ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥

ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥

੪॥

੩॥

੯॥

ਸੂਹੀ ਮਹਲਾ ੫ ॥

ਲਾਲਨੁ ਰਾਵਿਆ ਕਵਨ ਗਤੀ ਰੀ ॥

ਸਖੀ ਬਤਾਵਹੁ ਮੁਝਹਿ ਮਤੀ ਰੀ ॥

੧॥

ਸੂਹਬ ਸੂਹਬ ਸੂਹਵੀ ॥

ਅਪਨੇ ਪ੍ਰੀਤਮ ਕੈ ਰੰਗਿ ਰਤੀ ॥

੧॥

ਰਹਾਉ ॥

ਪਾਵ ਮਲੋਵਉ ਸੰਗਿ ਨੈਨ ਭਤੀਰੀ ॥

ਜਹਾ ਪਠਾਵਹੁ ਜਾਂਉ ਤਤੀ ਰੀ ॥

੨॥

ਜਪ ਤਪ ਸੰਜਮ ਦੇਉ ਜਤੀ ਰੀ ॥

ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥

੩॥

ਮਾਣੁ ਤਾਣੁ ਅਹੰਬੁਧਿ ਹਤੀ ਰੀ ॥

ਸਾ ਨਾਨਕ ਸੋਹਾਗਵਤੀ ਰੀ ॥

੪॥

੪॥

੧੦॥

ਸੂਹੀ ਮਹਲਾ ੫ ॥

ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥

ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥

੧॥

ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥

ਚਿਤਹਿ ਨ ਬਿਸਰਹਿ ਕਾਹੂ ਬੇਰਾ ॥

੧॥

ਰਹਾਉ ॥

ਬੈ ਖਰੀਦੁ ਹਉ ਦਾਸਰੋ ਤੇਰਾ ॥

ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥

੨॥

ਕੋਟਿ ਦਾਸ ਜਾ ਕੈ ਦਰਬਾਰੇ ॥

ਨਿਮਖ ਨਿਮਖ ਵਸੈ ਤਿਨ੍ਹ ਨਾਲੇ ॥

੩॥

ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥

ਓਤਿ ਪੋਤਿ ਨਾਨਕ ਸੰਗਿ ਬਸੇਰਾ ॥

੪॥

੫॥

੧੧॥

ਸੂਹੀ ਮਹਲਾ ੫ ॥

ਸੂਖ ਮਹਲ ਜਾ ਕੇ ਊਚ ਦੁਆਰੇ ॥

ਤਾ ਮਹਿ ਵਾਸਹਿ ਭਗਤ ਪਿਆਰੇ ॥

੧॥

ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥

ਵਿਰਲੈ ਕਾਹੂ ਨੇਤ੍ਰਹੁ ਡੀਠੀ ॥

੧॥

ਰਹਾਉ ॥

ਤਹ ਗੀਤ ਨਾਦ ਅਖਾਰੇ ਸੰਗਾ ॥

ਊਹਾ ਸੰਤ ਕਰਹਿ ਹਰਿ ਰੰਗਾ ॥

੨॥

ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥

ਸਾਚ ਨਾਮ ਕੀ ਅੰਮ੍ਰਿਤ ਵਰਖਾ ॥

੩॥

ਗੁਹਜ ਕਥਾ ਇਹ ਗੁਰ ਤੇ ਜਾਣੀ ॥

ਨਾਨਕੁ ਬੋਲੈ ਹਰਿ ਹਰਿ ਬਾਣੀ ॥

੪॥

੬॥

੧੨॥

ਸੂਹੀ ਮਹਲਾ ੫ ॥

ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥

ਭੇਟਤ ਸੰਗਿ ਇਹੁ ਭਵਜਲੁ ਤਾਰੇ ॥

੧॥

ਓਇ ਸਾਜਨ ਓਇ ਮੀਤ ਪਿਆਰੇ ॥

ਜੋ ਹਮ ਕਉ ਹਰਿ ਨਾਮੁ ਚਿਤਾਰੇ ॥

੧॥

ਰਹਾਉ ॥

ਜਾ ਕਾ ਸਬਦੁ ਸੁਨਤ ਸੁਖ ਸਾਰੇ ॥

ਜਾ ਕੀ ਟਹਲ ਜਮਦੂਤ ਬਿਦਾਰੇ ॥

੨॥

ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥

ਜਾ ਕੈ ਸਿਮਰਣਿ ਮੁਖ ਉਜਲਾਰੇ ॥

੩॥

ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥

ਸਰਣਿ ਨਾਨਕ ਤਿਨ੍ਹ ਸਦ ਬਲਿਹਾਰੇ ॥

੪॥

੭॥

੧੩॥

SikhiAt.Net
739 ×