Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
743
Pavan Ang 743 of 1430

ਹਰਿ ਚਰਣ ਗਹੇ ਨਾਨਕ ਸਰਣਾਇ ॥

੪॥

੨੨॥

੨੮॥

ਸੂਹੀ ਮਹਲਾ ੫ ॥

ਦੀਨੁ ਛਡਾਇ ਦੁਨੀ ਜੋ ਲਾਏ ॥

ਦੁਹੀ ਸਰਾਈ ਖੁਨਾਮੀ ਕਹਾਏ ॥

੧॥

ਜੋ ਤਿਸੁ ਭਾਵੈ ਸੋ ਪਰਵਾਣੁ ॥

ਆਪਣੀ ਕੁਦਰਤਿ ਆਪੇ ਜਾਣੁ ॥

੧॥

ਰਹਾਉ ॥

ਸਚਾ ਧਰਮੁ ਪੁੰਨੁ ਭਲਾ ਕਰਾਏ ॥

ਦੀਨ ਕੈ ਤੋਸੈ ਦੁਨੀ ਨ ਜਾਏ ॥

੨॥

ਸਰਬ ਨਿਰੰਤਰਿ ਏਕੋ ਜਾਗੈ ॥

ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥

੩॥

ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥

ਨਾਨਕੁ ਬੋਲੈ ਬੋਲਾਇਆ ਤੇਰਾ ॥

੪॥

੨੩॥

੨੯॥

ਸੂਹੀ ਮਹਲਾ ੫ ॥

ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥

ਈਤ ਊਤ ਕੀ ਓਟ ਸਵਾਰੀ ॥

੧॥

ਸਦਾ ਸਦਾ ਜਪੀਐ ਹਰਿ ਨਾਮ ॥

ਪੂਰਨ ਹੋਵਹਿ ਮਨ ਕੇ ਕਾਮ ॥

੧॥

ਰਹਾਉ ॥

ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥

ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥

੨॥

ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥

ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥

੩॥

ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥

ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥

੪॥

੨੪॥

੩੦॥

ਸੂਹੀ ਮਹਲਾ ੫ ॥

ਗੁਰ ਪੂਰੇ ਜਬ ਭਏ ਦਇਆਲ ॥

ਦੁਖ ਬਿਨਸੇ ਪੂਰਨ ਭਈ ਘਾਲ ॥

੧॥

ਪੇਖਿ ਪੇਖਿ ਜੀਵਾ ਦਰਸੁ ਤੁਮ੍ਹਾਰਾ ॥

ਚਰਣ ਕਮਲ ਜਾਈ ਬਲਿਹਾਰਾ ॥

ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥

੧॥

ਰਹਾਉ ॥

ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥

ਪੂਰਬ ਕਰਮਿ ਲਿਖਤ ਧੁਰਿ ਪਾਈ ॥

੨॥

ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥

ਜਾਲਿ ਨ ਸਾਕਹਿ ਤੀਨੇ ਤਾਪ ॥

੩॥

ਨਿਮਖ ਨ ਬਿਸਰਹਿ ਹਰਿ ਚਰਣ ਤੁਮ੍ਹਾਰੇ ॥

ਨਾਨਕੁ ਮਾਗੈ ਦਾਨੁ ਪਿਆਰੇ ॥

੪॥

੨੫॥

੩੧॥

ਸੂਹੀ ਮਹਲਾ ੫ ॥

ਸੇ ਸੰਜੋਗ ਕਰਹੁ ਮੇਰੇ ਪਿਆਰੇ ॥

ਜਿਤੁ ਰਸਨਾ ਹਰਿ ਨਾਮੁ ਉਚਾਰੇ ॥

੧॥

ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥

ਸਾਧ ਗਾਵਹਿ ਗੁਣ ਸਦਾ ਰਸਾਲਾ ॥

੧॥

ਰਹਾਉ ॥

ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥

ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥

੨॥

ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥

ਤੂੰ ਦਾਤਾ ਪ੍ਰਭ ਦੇਵਣਹਾਰੁ ॥

੩॥

ਰਾਮ ਰਮਤ ਸੰਤਨ ਸੁਖੁ ਮਾਨਾ ॥

ਨਾਨਕ ਦੇਵਨਹਾਰ ਸੁਜਾਨਾ ॥

੪॥

੨੬॥

੩੨॥

ਸੂਹੀ ਮਹਲਾ ੫ ॥

ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥

ਮਿਥਿਆ ਮੋਹ ਬੰਧਹਿ ਨਿਤ ਪਾਰਚ ॥

੧॥

ਮਾਧਵੇ ਭਜੁ ਦਿਨ ਨਿਤ ਰੈਣੀ ॥

ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥

੧॥

ਰਹਾਉ ॥

ਕਰਤ ਬਿਕਾਰ ਦੋਊ ਕਰ ਝਾਰਤ ॥

ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥

੨॥

ਭਰਣ ਪੋਖਣ ਸੰਗਿ ਅਉਧ ਬਿਹਾਣੀ ॥

SikhiAt.Net
743 ×