ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
751
ਪਾਵਨ ਅੰਗ 751 / 1430

ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥

ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥

ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥

੧॥

ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥

ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥

੧॥

ਰਹਾਉ ॥

ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥

ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥

ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥

੨॥

ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥

ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥

ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥

੩॥

ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥

ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥

ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥

੪॥

ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥

ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥

ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥

੫॥

ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥

ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥

ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥

੬॥

ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥

ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥

ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥

੭॥

ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥

ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥

ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥

੮॥

੧॥

੨॥

ਸੂਹੀ ਮਹਲਾ ੧ ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥

ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥

ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥

੧॥

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥

ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥

੧॥

ਰਹਾਉ ॥

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥

SikhiAt.Net
751 ×