ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
754
ਪਾਵਨ ਅੰਗ 754 / 1430

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥

ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥

ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥

ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥

੭॥

ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥

ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥

ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥

ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥

੮॥

੧॥

ਸੂਹੀ ਮਹਲਾ ੩ ॥

ਕਾਇਆ ਕਾਮਣਿ ਅਤਿ ਸੁਆਲ੍ਹਿਉ ਪਿਰੁ ਵਸੈ ਜਿਸੁ ਨਾਲੇ ॥

ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹਾਲੇ ॥

ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥

੧॥

ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥

ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥

੧॥

ਰਹਾਉ ॥

ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥

ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥

ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹਾਲਾ ॥

੨॥

ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥

ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥

ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥

੩॥

ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥

ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥

ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥

੪॥

ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥

ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥

ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥

੫॥

ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥

ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥

ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥

੬॥

ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥

ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥

ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥

੭॥

ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥

ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥

ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥

੮॥

੨॥

SikhiAt.Net
754 ×