ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥
ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥
੧॥
ਵਾਹੁ ਮੇਰੇ ਸਾਹਿਬਾ ਵਾਹੁ ॥
ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥
੧॥
ਰਹਾਉ ॥
ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥
ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥
੨॥
ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥
ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥
੩॥
ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥
ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥
੪॥
ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥
ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥
੫॥
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥
ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥
੬॥
ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥
ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥
੭॥
ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥
ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥
੮॥
ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥
ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥
੯॥
ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥
ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥
੧੦॥
ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥
ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥
੧੧॥
ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥
ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥
੧੨॥
ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥
ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥
੧੩॥
ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥
ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥
੧੪॥
ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥
ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥
੧੫॥
ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥
ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥
੧੬॥
ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥
ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥
੧੭॥