ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥
ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥
੧੮॥
ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥
ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥
੧੯॥
ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥
ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥
੨੦॥
ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥
ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥
੨੧॥
ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥
ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥
੨੨॥
ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥
ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥
੨੩॥
ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥
ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥
੨੪॥
ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥
ਅਵਗਣ ਵਿਕਣਿ ਪਲ੍ਹਰਨਿ ਗੁਣ ਕੀ ਸਾਝ ਕਰੰਨ੍ਹਿ ॥
੨੫॥
ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥
ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥
੨੬॥
ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥
ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥
੨੭॥
ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹਾਲਿ ॥
ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥
੨੮॥
ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥
ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥
੨੯॥
ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥
ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥
੩੦॥
ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥
ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥
੩੧॥
ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥
ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥
੩੨॥
ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥
ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥
੩੩॥
ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥
ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥
੩੪॥
੧॥
੩॥
ਸੂਹੀ ਮਹਲਾ ੩ ॥
ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥
ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥
੧॥
ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥