Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
760
Pavan Ang 760 of 1430

ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥

ਕਰਿ ਕਿਰਪਾ ਉਧਰੁ ਹਰਿ ਨਾਗਰ ॥

੧॥

ਚਰਣ ਕਮਲ ਸਰਣਾਇ ਨਰਾਇਣ ॥

ਦੀਨਾ ਨਾਥ ਭਗਤ ਪਰਾਇਣ ॥

੧॥

ਰਹਾਉ ॥

ਅਨਾਥਾ ਨਾਥ ਭਗਤ ਭੈ ਮੇਟਨ ॥

ਸਾਧਸੰਗਿ ਜਮਦੂਤ ਨ ਭੇਟਨ ॥

੨॥

ਜੀਵਨ ਰੂਪ ਅਨੂਪ ਦਇਆਲਾ ॥

ਰਵਣ ਗੁਣਾ ਕਟੀਐ ਜਮ ਜਾਲਾ ॥

੩॥

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥

ਰੋਗ ਰੂਪ ਮਾਇਆ ਨ ਬਿਆਪੈ ॥

੪॥

ਜਪਿ ਗੋਬਿੰਦ ਸੰਗੀ ਸਭਿ ਤਾਰੇ ॥

ਪੋਹਤ ਨਾਹੀ ਪੰਚ ਬਟਵਾਰੇ ॥

੫॥

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥

ਸਰਬ ਫਲਾ ਸੋਈ ਜਨੁ ਪਾਏ ॥

੬॥

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥

ਕੇਵਲ ਨਾਮੁ ਭਗਤਿ ਰਸੁ ਦੀਨਾ ॥

੭॥

ਆਦਿ ਮਧਿ ਅੰਤਿ ਪ੍ਰਭੁ ਸੋਈ ॥

ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥

੮॥

੧॥

੨॥

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯ ੴ ਸਤਿਗੁਰ ਪ੍ਰਸਾਦਿ ॥

ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨ੍ਹ ਸੰਗੁ ਜੀਉ ॥

ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥

ਤਿਨ੍ਹ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥

੧॥

ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥

ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥

੧॥

ਰਹਾਉ ॥

ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥

ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥

ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥

੨॥

ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥

ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥

ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥

੩॥

ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥

ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥

ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥

੪॥

ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥

ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥

ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥

੫॥

SikhiAt.Net
760 ×