ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥
ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥
ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥
੬॥
ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥
ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥
ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥
੭॥
ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥
ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥
ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥
੮॥
੧॥
੩॥
ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ ੴ ਸਤਿਗੁਰ ਪ੍ਰਸਾਦਿ ॥
ਜੇ ਭੁਲੀ ਜੇ ਚੁਕੀ ਸਾਈਂ ਭੀ ਤਹਿੰਜੀ ਕਾਢੀਆ ॥
ਜਿਨ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥
੧॥
ਹਉ ਨਾ ਛੋਡਉ ਕੰਤ ਪਾਸਰਾ ॥
ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥
੧॥
ਰਹਾਉ ॥
ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥
ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥
੨॥
ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥
ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥
੩॥
ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥
ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥
੪॥
ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥
ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥
੫॥
ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥
ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥
੬॥
ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹਿ ਦੂਰੇ ॥
ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥
੭॥
ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥
ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥
੮॥
੧॥
੪॥
ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥
ਨਾਮ ਬਿਨਾ ਸਭਿ ਕੂੜੁ ਗਾਲ੍ਹੀ ਹੋਛੀਆ ॥
੧॥
ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥
ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥
੧॥
ਰਹਾਉ ॥
ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥
ਸੁਖੁ ਨ ਪਾਇਨ੍ਹਿ ਮੂਲਿ ਨਾਮ ਵਿਛੁੰਨਿਆ ॥
੨॥
ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥
ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥
੩॥
ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥
ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥
੪॥