ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
762
ਪਾਵਨ ਅੰਗ 762 / 1430

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥

ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥

੫॥

ਜਿਨ੍ਹ ਕਉ ਭਏ ਦਇਆਲ ਤਿਨ੍ਹ ਸਾਧੂ ਸੰਗੁ ਭਇਆ ॥

ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹੀ ਜਨੀ ਜਪਿ ਲਇਆ ॥

੬॥

ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥

ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥

੭॥

ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥

ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥

੮॥

੨॥

੫॥

੧੬॥

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥

ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥

ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥

ਜਿਨ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥

ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥

ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥

ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥

ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥

ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ ਸਿਉ ਲਾਇਆ ਚਿਤੁ ਜੀਉ ॥

ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥

ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥

ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥

ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥

ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥

ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥

ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥

ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥

੧॥

ਸੂਹੀ ਮਹਲਾ ੧ ਸੁਚਜੀ ॥

ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥

ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥

ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥

ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥

ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥

ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥

ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥

ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥

ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥

ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥

੨॥

SikhiAt.Net
762 ×