Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
763
Pavan Ang 763 of 1430

ਸੂਹੀ ਮਹਲਾ ੫ ਗੁਣਵੰਤੀ ॥

ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥

ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥

ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥

ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥

ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥

ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥

ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥

ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥

ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥

ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥

ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥

ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥

ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥

੩॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥

ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥

ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥

ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥

ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥

ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥

੧॥

ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥

ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥

ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥

ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥

ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥

ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥

੨॥

ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥

ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥

ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥

ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥

ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥

ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥

੩॥

SikhiAt.Net
763 ×