Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
770
Pavan Ang 770 of 1430

ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥

ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥

ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥

ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥

੧॥

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥

ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥

ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥

ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥

ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥

ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥

੨॥

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥

ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥

ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥

ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥

ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥

ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥

੩॥

ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥

ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥

ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥

ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥

ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥

ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥

੪॥

੩॥

੪॥

ਸੂਹੀ ਮਹਲਾ ੩ ॥

ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥

ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥

ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥

ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥

ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥

ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥

੧॥

ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥

ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥

ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥

ਜਿਨ੍ਹ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥

SikhiAt.Net
770 ×