Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
779
Pavan Ang 779 of 1430

ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥

ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥

੨॥

ਗੁਰ ਮਿਲਿ ਸਾਗਰੁ ਤਰਿਆ ॥

ਹਰਿ ਚਰਣ ਜਪਤ ਨਿਸਤਰਿਆ ॥

ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥

ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥

ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥

ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥

੩॥

ਪਤਿਤ ਪਾਵਨ ਹਰਿ ਨਾਮਾ ॥

ਪੂਰਨ ਸੰਤ ਜਨਾ ਕੇ ਕਾਮਾ ॥

ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥

ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥

ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥

ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥

੪॥

੧॥

੩॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥

ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥

ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥

ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥

ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥

ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥

੧॥

ਤੁਮ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥

ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥

ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥

ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥

ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥

ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥

੨॥

ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥

ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥

ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥

ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥

ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥

ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥

੩॥

ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹਾ ਰਾਮ ॥

ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹਾ ਰਾਮ ॥

SikhiAt.Net
779 ×