ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
785
ਪਾਵਨ ਅੰਗ 785 / 1430

ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥

ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥

੩॥

ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥

ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥

ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥

ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥

ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥

ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥

੪॥

੧॥

੧੧॥

ੴ ਸਤਿਗੁਰ ਪ੍ਰਸਾਦਿ ॥

ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥

ਸਲੋਕੁ ਮਃ ੩ ॥

ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥

ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥

ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥

ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥

ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥

ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥

ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥

ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥

੧॥

ਮਃ ੩ ॥

ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹਾਲਿ ॥

ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥

੨॥

ਪਉੜੀ ॥

ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥

ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥

ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥

ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥

ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥

੧॥

ਸਲੋਕੁ ਮਃ ੩ ॥

ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥

ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥

ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥

ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥

੧॥

ਮਃ ੩ ॥

ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥

ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥

ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥

ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥

੨॥

SikhiAt.Net
785 ×