Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
796
Pavan Ang 796 of 1430

ਐਸਾ ਨਾਮੁ ਨਿਰੰਜਨ ਦੇਉ ॥

ਹਉ ਜਾਚਿਕੁ ਤੂ ਅਲਖ ਅਭੇਉ ॥

੧॥

ਰਹਾਉ ॥

ਮਾਇਆ ਮੋਹੁ ਧਰਕਟੀ ਨਾਰਿ ॥

ਭੂੰਡੀ ਕਾਮਣਿ ਕਾਮਣਿਆਰਿ ॥

ਰਾਜੁ ਰੂਪੁ ਝੂਠਾ ਦਿਨ ਚਾਰਿ ॥

ਨਾਮੁ ਮਿਲੈ ਚਾਨਣੁ ਅੰਧਿਆਰਿ ॥

੨॥

ਚਖਿ ਛੋਡੀ ਸਹਸਾ ਨਹੀ ਕੋਇ ॥

ਬਾਪੁ ਦਿਸੈ ਵੇਜਾਤਿ ਨ ਹੋਇ ॥

ਏਕੇ ਕਉ ਨਾਹੀ ਭਉ ਕੋਇ ॥

ਕਰਤਾ ਕਰੇ ਕਰਾਵੈ ਸੋਇ ॥

੩॥

ਸਬਦਿ ਮੁਏ ਮਨੁ ਮਨ ਤੇ ਮਾਰਿਆ ॥

ਠਾਕਿ ਰਹੇ ਮਨੁ ਸਾਚੈ ਧਾਰਿਆ ॥

ਅਵਰੁ ਨ ਸੂਝੈ ਗੁਰ ਕਉ ਵਾਰਿਆ ॥

ਨਾਨਕ ਨਾਮਿ ਰਤੇ ਨਿਸਤਾਰਿਆ ॥

੪॥

੩॥

ਬਿਲਾਵਲੁ ਮਹਲਾ ੧ ॥

ਗੁਰ ਬਚਨੀ ਮਨੁ ਸਹਜ ਧਿਆਨੇ ॥

ਹਰਿ ਕੈ ਰੰਗਿ ਰਤਾ ਮਨੁ ਮਾਨੇ ॥

ਮਨਮੁਖ ਭਰਮਿ ਭੁਲੇ ਬਉਰਾਨੇ ॥

ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥

੧॥

ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥

ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥

੧॥

ਰਹਾਉ ॥

ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥

ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥

ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥

ਅਬ ਜਾਨੇ ਗੁਰਮੁਖਿ ਹਰਿ ਨਾਲੀ ॥

੨॥

ਅਕਥ ਕਥਾ ਕਹੀਐ ਗੁਰ ਭਾਇ ॥

ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥

ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥

ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥

੩॥

ਮਨਮੁਖੁ ਵਿਛੁੜੈ ਖੋਟੀ ਰਾਸਿ ॥

ਗੁਰਮੁਖਿ ਨਾਮਿ ਮਿਲੈ ਸਾਬਾਸਿ ॥

ਹਰਿ ਕਿਰਪਾ ਧਾਰੀ ਦਾਸਨਿ ਦਾਸ ॥

ਜਨ ਨਾਨਕ ਹਰਿ ਨਾਮ ਧਨੁ ਰਾਸਿ ॥

੪॥

੪॥

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥

ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥

ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥

੧॥

ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥

ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥

੧॥

ਰਹਾਉ ॥

ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥

ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥

ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥

੨॥

ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥

ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥

SikhiAt.Net
796 ×