ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥
੩॥
ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹਾਲੇ ॥
ਹਰਿ ਜਨ ਮਾਇਆ ਮਾਹਿ ਨਿਸਤਾਰੇ ॥
ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥
੪॥
੧॥
ਬਿਲਾਵਲੁ ਮਹਲਾ ੩ ॥
ਅਤੁਲੁ ਕਿਉ ਤੋਲਿਆ ਜਾਇ ॥
ਦੂਜਾ ਹੋਇ ਤ ਸੋਝੀ ਪਾਇ ॥
ਤਿਸ ਤੇ ਦੂਜਾ ਨਾਹੀ ਕੋਇ ॥
ਤਿਸ ਦੀ ਕੀਮਤਿ ਕਿਕੂ ਹੋਇ ॥
੧॥
ਗੁਰ ਪਰਸਾਦਿ ਵਸੈ ਮਨਿ ਆਇ ॥
ਤਾ ਕੋ ਜਾਣੈ ਦੁਬਿਧਾ ਜਾਇ ॥
੧॥
ਰਹਾਉ ॥
ਆਪਿ ਸਰਾਫੁ ਕਸਵਟੀ ਲਾਏ ॥
ਆਪੇ ਪਰਖੇ ਆਪਿ ਚਲਾਏ ॥
ਆਪੇ ਤੋਲੇ ਪੂਰਾ ਹੋਇ ॥
ਆਪੇ ਜਾਣੈ ਏਕੋ ਸੋਇ ॥
੨॥
ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥
ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥
ਜਿਸ ਨੋ ਲਾਏ ਲਗੈ ਤਿਸੁ ਆਇ ॥
ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥
੩॥
ਆਪੇ ਲਿਵ ਧਾਤੁ ਹੈ ਆਪੇ ॥
ਆਪਿ ਬੁਝਾਏ ਆਪੇ ਜਾਪੇ ॥
ਆਪੇ ਸਤਿਗੁਰੁ ਸਬਦੁ ਹੈ ਆਪੇ ॥
ਨਾਨਕ ਆਖਿ ਸੁਣਾਏ ਆਪੇ ॥
੪॥
੨॥
ਬਿਲਾਵਲੁ ਮਹਲਾ ੩ ॥
ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥
ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥
੧॥
ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥
ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥
੧॥
ਰਹਾਉ ॥
ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ ॥
ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥
੨॥
ਆਪੇ ਗੁਰੁ ਚੇਲਾ ਹੈ ਆਪੇ ਆਪੇ ਗੁਣੀ ਨਿਧਾਨਾ ॥
ਜਿਉ ਆਪਿ ਚਲਾਏ ਤਿਵੈ ਕੋਈ ਚਾਲੈ ਜਿਉ ਹਰਿ ਭਾਵੈ ਭਗਵਾਨਾ ॥
੩॥
ਕਹਤ ਨਾਨਕੁ ਤੂ ਸਾਚਾ ਸਾਹਿਬੁ ਕਉਣੁ ਜਾਣੈ ਤੇਰੇ ਕਾਮਾਂ ॥
ਇਕਨਾ ਘਰ ਮਹਿ ਦੇ ਵਡਿਆਈ ਇਕਿ ਭਰਮਿ ਭਵਹਿ ਅਭਿਮਾਨਾ ॥
੪॥
੩॥
ਬਿਲਾਵਲੁ ਮਹਲਾ ੩ ॥
ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥
ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥
੧॥
ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥
ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥
੧॥
ਰਹਾਉ ॥
ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥
ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥
੨॥
ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥
ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥
੩॥