Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
799
Pavan Ang 799 of 1430

ਜਪਿ ਮਨ ਰਾਮ ਨਾਮੁ ਰਸਨਾ ॥

ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥

੧॥

ਰਹਾਉ ॥

ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥

ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥

੨॥

ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥

ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥

੩॥

ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥

ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥

੪॥

੧॥

ਬਿਲਾਵਲੁ ਮਹਲਾ ੪ ॥

ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥

ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥

੧॥

ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥

ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥

੧॥

ਰਹਾਉ ॥

ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥

ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥

੨॥

ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥

ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥

੩॥

ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥

੪॥

੨॥

ਬਿਲਾਵਲੁ ਮਹਲਾ ੪ ॥

ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥

ਤੁਮ੍ਹਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥

੧॥

ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥

ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥

੧॥

ਰਹਾਉ ॥

ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥

ਤੁਮ੍ਹਰੈ ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥

੨॥

ਸਾਕਤ ਨਰ ਹੋਛੀ ਮਤਿ ਮਧਿਮ ਜਿਨ੍ਹ ਹਰਿ ਹਰਿ ਸੇਵ ਨ ਕਰਾ ॥

ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥

੩॥

ਜਿਨ ਕਉ ਤੁਮ੍ਹ ਹਰਿ ਮੇਲਹੁ ਸੁਆਮੀ ਤੇ ਨ੍ਹਾਏ ਸੰਤੋਖ ਗੁਰ ਸਰਾ ॥

ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥

੪॥

੩॥

ਬਿਲਾਵਲੁ ਮਹਲਾ ੪ ॥

ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥

ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥

੧॥

ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥

ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥

੧॥

ਰਹਾਉ ॥

SikhiAt.Net
799 ×