Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
800
Pavan Ang 800 of 1430

ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥

ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥

੨॥

ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥

ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥

੩॥

ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥

ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥

੪॥

੪॥

ਬਿਲਾਵਲੁ ਮਹਲਾ ੪ ॥

ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥

ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥

੧॥

ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥

ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥

੧॥

ਰਹਾਉ ॥

ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥

ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥

੨॥

ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥

ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥

੩॥

ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥

ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥

੪॥

੫॥

ਬਿਲਾਵਲੁ ਮਹਲਾ ੪ ॥

ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥

ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥

੧॥

ਜਪਿ ਮਨ ਹਰਿ ਹਰਿ ਨਾਮੁ ਗੋੁਬਿੰਦੇ ॥

ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥

੧॥

ਰਹਾਉ ॥

ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥

ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥

੨॥

ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥

ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥

੩॥

ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥

ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥

੪॥

੬॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥

ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥

ਹਰਿ ਸੰਤ ਭਗਤ ਤਾਰਨੋ ॥

SikhiAt.Net
800 ×