ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥
੩॥
ਸਾਧਸੰਗਿ ਨਾਨਕਿ ਰੰਗੁ ਮਾਣਿਆ ॥
ਘਰਿ ਆਇਆ ਪੂਰੈ ਗੁਰਿ ਆਣਿਆ ॥
੪॥
੧੨॥
੧੭॥
ਬਿਲਾਵਲੁ ਮਹਲਾ ੫ ॥
ਸ੍ਰਬ ਨਿਧਾਨ ਪੂਰਨ ਗੁਰਦੇਵ ॥
੧॥
ਰਹਾਉ ॥
ਹਰਿ ਹਰਿ ਨਾਮੁ ਜਪਤ ਨਰ ਜੀਵੇ ॥
ਮਰਿ ਖੁਆਰੁ ਸਾਕਤ ਨਰ ਥੀਵੇ ॥
੧॥
ਰਾਮ ਨਾਮੁ ਹੋਆ ਰਖਵਾਰਾ ॥
ਝਖ ਮਾਰਉ ਸਾਕਤੁ ਵੇਚਾਰਾ ॥
੨॥
ਨਿੰਦਾ ਕਰਿ ਕਰਿ ਪਚਹਿ ਘਨੇਰੇ ॥
ਮਿਰਤਕ ਫਾਸ ਗਲੈ ਸਿਰਿ ਪੈਰੇ ॥
੩॥
ਕਹੁ ਨਾਨਕ ਜਪਹਿ ਜਨ ਨਾਮ ॥
ਤਾ ਕੇ ਨਿਕਟਿ ਨ ਆਵੈ ਜਾਮ ॥
੪॥
੧੩॥
੧੮॥
ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥
੧॥
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥
੧॥
ਰਹਾਉ ॥
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥
੨॥
੧॥
੧੯॥
ਬਿਲਾਵਲੁ ਮਹਲਾ ੫ ॥
ਚਰਨ ਕਮਲ ਪ੍ਰਭ ਹਿਰਦੈ ਧਿਆਏ ॥
ਰੋਗ ਗਏ ਸਗਲੇ ਸੁਖ ਪਾਏ ॥
੧॥
ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥
ਸਫਲ ਜਨਮੁ ਜੀਵਨ ਪਰਵਾਨੁ ॥
੧॥
ਰਹਾਉ ॥
ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥
ਕਹੁ ਨਾਨਕ ਜਪਿ ਜੀਵੇ ਗਿਆਨੀ ॥
੨॥
੨॥
੨੦॥
ਬਿਲਾਵਲੁ ਮਹਲਾ ੫ ॥
ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥
ਸੁਖ ਉਪਜੇ ਬਾਜੇ ਅਨਹਦ ਤੂਰੇ ॥
੧॥
ਰਹਾਉ ॥
ਤਾਪ ਪਾਪ ਸੰਤਾਪ ਬਿਨਾਸੇ ॥
ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥
੧॥
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥
ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥
੨॥
੩॥
੨੧॥
ਬਿਲਾਵਲੁ ਮਹਲਾ ੫ ॥
ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥
ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥
੧॥
ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥
ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥
੧॥
ਰਹਾਉ ॥
ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥
ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥
੨॥
੪॥
੨੨॥
ਬਿਲਾਵਲੁ ਮਹਲਾ ੫ ॥
ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮ੍ਹਾਰਿਆ ॥
ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥
੧॥
ਕਾਰਜੁ ਸਤਿਗੁਰਿ ਆਪਿ ਸਵਾਰਿਆ ॥