ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥
੧॥
ਰਹਾਉ ॥
ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥
ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥
੨॥
੫॥
੨੩॥
ਬਿਲਾਵਲੁ ਮਹਲਾ ੫ ॥
ਜਿਸੁ ਊਪਰਿ ਹੋਵਤ ਦਇਆਲੁ ॥
ਹਰਿ ਸਿਮਰਤ ਕਾਟੈ ਸੋ ਕਾਲੁ ॥
੧॥
ਰਹਾਉ ॥
ਸਾਧਸੰਗਿ ਭਜੀਐ ਗੋਪਾਲੁ ॥
ਗੁਨ ਗਾਵਤ ਤੂਟੈ ਜਮ ਜਾਲੁ ॥
੧॥
ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥
ਨਾਨਕੁ ਜਾਚੈ ਸਾਧ ਰਵਾਲ ॥
੨॥
੬॥
੨੪॥
ਬਿਲਾਵਲੁ ਮਹਲਾ ੫ ॥
ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥
ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥
੧॥
ਐਸੀ ਪ੍ਰੀਤਿ ਕਰਹੁ ਮਨ ਮੇਰੇ ॥
ਆਠ ਪਹਰ ਪ੍ਰਭ ਜਾਨਹੁ ਨੇਰੇ ॥
੧॥
ਰਹਾਉ ॥
ਕਹੁ ਨਾਨਕ ਜਾ ਕੇ ਨਿਰਮਲ ਭਾਗ ॥
ਹਰਿ ਚਰਨੀ ਤਾ ਕਾ ਮਨੁ ਲਾਗ ॥
੨॥
੭॥
੨੫॥
ਬਿਲਾਵਲੁ ਮਹਲਾ ੫ ॥
ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥
ਨੀਦ ਪਈ ਸੁਖ ਸਹਜ ਘਰੁ ਆਇਆ ॥
੧॥
ਰਹਾਉ ॥
ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥
ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥
੧॥
ਨਾਨਕ ਗੁਰ ਪੂਰੇ ਸਰਨਾਈ ॥
ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥
੨॥
੮॥
੨੬॥
ਬਿਲਾਵਲੁ ਮਹਲਾ ੫ ॥
ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ॥
ਰਹਾਉ ॥
ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥
੧॥
ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥
੨॥
੯॥
੨੭॥
ਬਿਲਾਵਲੁ ਮਹਲਾ ੫ ॥
ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥
ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥
ਰਹਾਉ ॥
ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥
ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥
੧॥
ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥
ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥
੨॥
੧੦॥
੨੮॥
ਬਿਲਾਵਲੁ ਮਹਲਾ ੫ ॥
ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥
ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥
ਰਹਾਉ ॥
ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥
ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥
੧॥
ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥
ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥
੨॥
੧੧॥
੨੯॥
ਬਿਲਾਵਲੁ ਮਹਲਾ ੫ ॥
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥
ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥
ਰਹਾਉ ॥