Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
808
Pavan Ang 808 of 1430

ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥

ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥

੧॥

ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥

ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥

੨॥

੧੨॥

੩੦॥

ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥

ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥

੧॥

ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥

ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥

੧॥

ਰਹਾਉ ॥

ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥

ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥

੨॥

ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥

ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥

੩॥

ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥

ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥

੪॥

੧॥

੩੧॥

ਬਿਲਾਵਲੁ ਮਹਲਾ ੫ ॥

ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥

ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥

੧॥

ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥

ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥

੧॥

ਰਹਾਉ ॥

ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥

ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥

੨॥

ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥

ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥

੩॥

ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥

ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥

੪॥

੨॥

੩੨॥

ਬਿਲਾਵਲੁ ਮਹਲਾ ੫ ॥

ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥

ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥

੧॥

ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥

ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥

੧॥

ਰਹਾਉ ॥

ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥

ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥

੨॥

ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥

ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥

੩॥

ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥

SikhiAt.Net
808 ×