Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
809
Pavan Ang 809 of 1430

ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥

੪॥

੩॥

੩੩॥

ਬਿਲਾਵਲੁ ਮਹਲਾ ੫ ॥

ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥

ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥

੧॥

ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥

ਹਮ ਅਪਰਾਧੀ ਸਦ ਭੂਲਤੇ ਤੁਮ੍ਹ ਬਖਸਨਹਾਰੇ ॥

੧॥

ਰਹਾਉ ॥

ਹਮ ਅਵਗਨ ਕਰਹ ਅਸੰਖ ਨੀਤਿ ਤੁਮ੍ਹ ਨਿਰਗੁਨ ਦਾਤਾਰੇ ॥

ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥

੨॥

ਤੁਮ੍ਹ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥

ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥

੩॥

ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥

ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥

੪॥

੪॥

੩੪॥

ਬਿਲਾਵਲੁ ਮਹਲਾ ੫ ॥

ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥

ਜਿਤੁ ਸੇਵਿਐ ਸੁਖੁ ਹੋਇ ਘਨਾ ਮਨ ਸੋਈ ਗਾਈਐ ॥

੧॥

ਕਹੀਐ ਕਾਇ ਪਿਆਰੇ ਤੁਝੁ ਬਿਨਾ ॥

ਤੁਮ੍ਹ ਦਇਆਲ ਸੁਆਮੀ ਸਭ ਅਵਗਨ ਹਮਾ ॥

੧॥

ਰਹਾਉ ॥

ਜਿਉ ਤੁਮ੍ਹ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥

ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ ॥

੨॥

ਜੋ ਤੁਮ੍ਹ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥

ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥

੩॥

ਚਰਨ ਪਖਾਰਉ ਕਰਿ ਸੇਵਾ ਜੇ ਠਾਕੁਰ ਭਾਵੈ ॥

ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥

੪॥

੫॥

੩੫॥

ਬਿਲਾਵਲੁ ਮਹਲਾ ੫ ॥

ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥

ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥

੧॥

ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥

ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥

੧॥

ਰਹਾਉ ॥

ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥

ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥

੨॥

ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥

ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥

੩॥

ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥

ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥

੪॥

੬॥

੩੬॥

ਬਿਲਾਵਲੁ ਮਹਲਾ ੫ ॥

ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥

ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥

੧॥

ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥

ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥

੧॥

ਰਹਾਉ ॥

ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥

ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥

੨॥

ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥

SikhiAt.Net
809 ×