ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥
੩॥
ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥
ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥
੪॥
੭॥
੩੭॥
ਬਿਲਾਵਲੁ ਮਹਲਾ ੫ ॥
ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥
ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥
੧॥
ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥
ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥
੧॥
ਰਹਾਉ ॥
ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥
ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥
੨॥
ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥
ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥
੩॥
ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥
ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥
੪॥
੮॥
੩੮॥
ਬਿਲਾਵਲੁ ਮਹਲਾ ੫ ॥
ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥
ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥
੧॥
ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥
ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥
੧॥
ਰਹਾਉ ॥
ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥
ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥
੨॥
ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥
ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥
੩॥
ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥
ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥
੪॥
੯॥
੩੯॥
ਬਿਲਾਵਲੁ ਮਹਲਾ ੫ ॥
ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥
ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥
੧॥
ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥
ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥
੧॥
ਰਹਾਉ ॥
ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥
ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥
੨॥
ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥
ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥
੩॥
ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥
ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥
੪॥
੧੦॥
੪੦॥
ਬਿਲਾਵਲੁ ਮਹਲਾ ੫ ॥
ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥
ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥
੧॥
ਤੁਮ੍ਹ ਮਿਲਤੇ ਮੇਰਾ ਮਨੁ ਜੀਓ ਤੁਮ੍ਹ ਮਿਲਹੁ ਦਇਆਲ ॥
ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥
੧॥
ਰਹਾਉ ॥