Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
812
Pavan Ang 812 of 1430

ਬਿਲਾਵਲੁ ਮਹਲਾ ੫ ॥

ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥

ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥

੧॥

ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ ॥

ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥

੧॥

ਰਹਾਉ ॥

ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥

ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥

੨॥

ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥

ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥

੩॥

ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥

ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥

੪॥

੧੫॥

੪੫॥

ਬਿਲਾਵਲੁ ਮਹਲਾ ੫ ॥

ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥

ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥

੧॥

ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥

ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥

੧॥

ਰਹਾਉ ॥

ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥

ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥

੨॥

ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥

ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥

੩॥

ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥

ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥

੪॥

੧੬॥

੪੬॥

ਬਿਲਾਵਲੁ ਮਹਲਾ ੫ ॥

ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥

ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥

੧॥

ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥

ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥

੧॥

ਰਹਾਉ ॥

ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥

ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥

੨॥

ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥

ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥

੩॥

ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥

ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥

੪॥

੧੭॥

੪੭॥

ਬਿਲਾਵਲੁ ਮਹਲਾ ੫ ॥

ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥

ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥

੧॥

ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥

ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥

੧॥

ਰਹਾਉ ॥

ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ ॥

SikhiAt.Net
812 ×