ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮ੍ਹਾਰੈ ॥
੨॥
ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥
ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥
੩॥
ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥
ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥
੪॥
੧੮॥
੪੮॥
ਬਿਲਾਵਲੁ ਮਹਲਾ ੫ ॥
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥
ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥
੧॥
ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥
ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥
੧॥
ਰਹਾਉ ॥
ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥
ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥
੨॥
ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥
ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥
੩॥
ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥
ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥
੪॥
੧੯॥
੪੯॥
ਬਿਲਾਵਲੁ ਮਹਲਾ ੫ ॥
ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥
ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥
੧॥
ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥
ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥
੧॥
ਰਹਾਉ ॥
ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥
ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥
੨॥
ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥
ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥
੩॥
ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥
ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥
੪॥
੨੦॥
੫੦॥
ਬਿਲਾਵਲੁ ਮਹਲਾ ੫ ॥
ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥
ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥
੧॥
ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥
ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥
੧॥
ਰਹਾਉ ॥
ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥
ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥
੨॥
ਜਬ ਭਗਤਿ ਕਰਹਿ ਸੰਤ ਮੰਡਲੀ ਤਿਨ੍ਹ ਮਿਲਿ ਹਰਿ ਗਾਵਉ ॥
ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥
੩॥
ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥
ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥
੪॥
੨੧॥
੫੧॥
ਬਿਲਾਵਲੁ ਮਹਲਾ ੫ ॥
ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥
ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥
੧॥