ਸੁਣਿ ਸੁਣਿ ਜੀਵੈ ਦਾਸੁ ਤੁਮ੍ਹ ਬਾਣੀ ਜਨ ਆਖੀ ॥
ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥
੧॥
ਰਹਾਉ ॥
ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥
ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥
੨॥
ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥
ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥
੩॥
ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥
ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥
੪॥
੨੨॥
੫੨॥
ਬਿਲਾਵਲੁ ਮਹਲਾ ੫ ॥
ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥
ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥
੧॥
ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥
ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥
੧॥
ਰਹਾਉ ॥
ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥
ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥
੨॥
ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥
ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥
੩॥
ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥
ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥
੪॥
੨੩॥
੫੩॥
ਬਿਲਾਵਲੁ ਮਹਲਾ ੫ ॥
ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥
ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥
੧॥
ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥
ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥
੧॥
ਰਹਾਉ ॥
ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥
ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥
੨॥
ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥
ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥
੩॥
ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥
ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥
੪॥
੨੪॥
੫੪॥
ਬਿਲਾਵਲੁ ਮਹਲਾ ੫ ॥
ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥
ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥
੧॥
ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥
ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥
੧॥
ਰਹਾਉ ॥
ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥
ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥
੨॥
ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥
ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥
੩॥
ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥