ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
83
ਪਾਵਨ ਅੰਗ 83 / 1430

ੴ ਸਤਿਗੁਰ ਪ੍ਰਸਾਦਿ ॥

ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ ॥

ਸਲੋਕ ਮਃ ੩ ॥

ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥

ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥

ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥

ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥

ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥

੧॥

ਮਃ ੩ ॥

ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥

ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥

ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥

ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥

੨॥

ਪਉੜੀ ॥

ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥

ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥

ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥

ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ ॥

ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥

੧॥

ਸਲੋਕ ਮਃ ੧ ॥

ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥

ਇਕ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥

੧॥

ਮਃ ੧ ॥

ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥

ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥

੨॥

ਪਉੜੀ ॥

ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ ॥

ਤੂੰ ਆਪੇ ਵੇਖਿ ਵਿਗਸਦਾ ਆਪਣੀ ਵਡਿਆਈ ॥

ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ ॥

ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ ॥

ਹਰਿ ਤਿਸੈ ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥

੨॥

ਸਲੋਕ ਮਃ ੧ ॥

ਫਕੜ ਜਾਤੀ ਫਕੜੁ ਨਾਉ ॥

ਸਭਨਾ ਜੀਆ ਇਕਾ ਛਾਉ ॥

ਆਪਹੁ ਜੇ ਕੋ ਭਲਾ ਕਹਾਏ ॥

ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥

੧॥

ਮਃ ੨ ॥

ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥

ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥

੨॥

ਪਉੜੀ ॥

ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥

ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥

ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥

ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥

ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥

੩॥

ਸਲੋਕ ਮਃ ੧ ॥

ਕੁਦਰਤਿ ਕਰਿ ਕੈ ਵਸਿਆ ਸੋਇ ॥

SikhiAt.Net
83 ×