ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
84
ਪਾਵਨ ਅੰਗ 84 / 1430

ਵਖਤੁ ਵੀਚਾਰੇ ਸੁ ਬੰਦਾ ਹੋਇ ॥

ਕੁਦਰਤਿ ਹੈ ਕੀਮਤਿ ਨਹੀ ਪਾਇ ॥

ਜਾ ਕੀਮਤਿ ਪਾਇ ਤ ਕਹੀ ਨ ਜਾਇ ॥

ਸਰੈ ਸਰੀਅਤਿ ਕਰਹਿ ਬੀਚਾਰੁ ॥

ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥

ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥

ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥

੧॥

ਮਃ ੩ ॥

ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥

ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥

੨॥

ਪਉੜੀ ॥

ਸਪਤ ਦੀਪ ਸਪਤ ਸਾਗਰਾ ਨਵ ਖੰਡ ਚਾਰਿ ਵੇਦ ਦਸ ਅਸਟ ਪੁਰਾਣਾ ॥

ਹਰਿ ਸਭਨਾ ਵਿਚਿ ਤੂੰ ਵਰਤਦਾ ਹਰਿ ਸਭਨਾ ਭਾਣਾ ॥

ਸਭਿ ਤੁਝੈ ਧਿਆਵਹਿ ਜੀਅ ਜੰਤ ਹਰਿ ਸਾਰਗ ਪਾਣਾ ॥

ਜੋ ਗੁਰਮੁਖਿ ਹਰਿ ਆਰਾਧਦੇ ਤਿਨ ਹਉ ਕੁਰਬਾਣਾ ॥

ਤੂੰ ਆਪੇ ਆਪਿ ਵਰਤਦਾ ਕਰਿ ਚੋਜ ਵਿਡਾਣਾ ॥

੪॥

ਸਲੋਕ ਮਃ ੩ ॥

ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ॥

ਸਦਾ ਸਾਹਿਬ ਕੈ ਰੰਗਿ ਰਹੈ ਕਬਹੂੰ ਨ ਤੂਟਸਿ ਨੇਹੁ ॥

ਕਲਉ ਮਸਾਜਨੀ ਜਾਇਸੀ ਲਿਖਿਆ ਭੀ ਨਾਲੇ ਜਾਇ ॥

ਨਾਨਕ ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ ਪਾਇ ॥

੧॥

ਮਃ ੩ ॥

ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥

ਸਤਿਗੁਰਿ ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥

ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ ॥

੨॥

ਪਉੜੀ ॥

ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥

ਜੋ ਕੀਚੈ ਸੋ ਹਰਿ ਜਾਣਦਾ ਮੇਰੇ ਮਨ ਹਰਿ ਚੇਤੁ ॥

ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥

ਤੂੰ ਸਚਾ ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥

ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ ਰਲੇਤੁ ॥

੫॥

ਸਲੋਕ ਮਃ ੩ ॥

ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥

ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥

ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥

੧॥

ਮਃ ੩ ॥

ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥

ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥

੨॥

ਪਉੜੀ ॥

ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥

ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉ ਹੈ ਧਰਮ ਕਾ ॥

ਹਰਿ ਕੀ ਵਡਿਆਈ ਵਡੀ ਹੈ ਜਾ ਫਲੁ ਹੈ ਜੀਅ ਕਾ ॥

ਹਰਿ ਕੀ ਵਡਿਆਈ ਵਡੀ ਹੈ ਜਾ ਨ ਸੁਣਈ ਕਹਿਆ ਚੁਗਲ ਕਾ ॥

ਹਰਿ ਕੀ ਵਡਿਆਈ ਵਡੀ ਹੈ ਅਪੁਛਿਆ ਦਾਨੁ ਦੇਵਕਾ ॥

੬॥

ਸਲੋਕ ਮਃ ੩ ॥

ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥

ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥

SikhiAt.Net
84 ×