ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥
੧॥
ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥
ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥
੧॥
ਰਹਾਉ ॥
ਨਾਮਦੇਇ ਸਿਮਰਨੁ ਕਰਿ ਜਾਨਾਂ ॥
ਜਗਜੀਵਨ ਸਿਉ ਜੀਉ ਸਮਾਨਾਂ ॥
੨॥
੧॥
ਬਿਲਾਵਲੁ ਬਾਣੀ ਰਵਿਦਾਸ ਭਗਤ ਕੀ ੴ ਸਤਿਗੁਰ ਪ੍ਰਸਾਦਿ ॥
ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥
ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥
੧॥
ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥
ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥
੧॥
ਰਹਾਉ ॥
ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥
ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥
੨॥
ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥
ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥
੩॥
੧॥
ਬਿਲਾਵਲੁ ॥
ਜਿਹ ਕੁਲ ਸਾਧੁ ਬੈਸਨੌ ਹੋਇ ॥
ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥
੧॥
ਰਹਾਉ ॥
ਬ੍ਰਹਮਨ ਬੈਸ ਸੂਦ ਅਰੁ ਖ੍ਯਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥
ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥
੧॥
ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥
ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥
੨॥
ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥
ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥
੩॥
੨॥
ਬਾਣੀ ਸਧਨੇ ਕੀ ਰਾਗੁ ਬਿਲਾਵਲੁ ੴ ਸਤਿਗੁਰ ਪ੍ਰਸਾਦਿ ॥
ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥
ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥
੧॥
ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥
ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥
੧॥
ਰਹਾਉ ॥
ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥
ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥
੨॥
ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥
ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥
੩॥
ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥
ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥
੪॥
੧॥