Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
864
Pavan Ang 864 of 1430

ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥

ਸੂਖ ਸਹਜ ਆਨੰਦ ਹਰਿ ਨਾਏ ॥

੪॥

੪॥

੬॥

ਗੋਂਡ ਮਹਲਾ ੫ ॥

ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥

ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥

ਗੁਰ ਕੇ ਚਰਨ ਰਿਦੈ ਲੈ ਧਾਰਉ ॥

ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥

੧॥

ਮਤ ਕੋ ਭਰਮਿ ਭੁਲੈ ਸੰਸਾਰਿ ॥

ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥

੧॥

ਰਹਾਉ ॥

ਭੂਲੇ ਕਉ ਗੁਰਿ ਮਾਰਗਿ ਪਾਇਆ ॥

ਅਵਰ ਤਿਆਗਿ ਹਰਿ ਭਗਤੀ ਲਾਇਆ ॥

ਜਨਮ ਮਰਨ ਕੀ ਤ੍ਰਾਸ ਮਿਟਾਈ ॥

ਗੁਰ ਪੂਰੇ ਕੀ ਬੇਅੰਤ ਵਡਾਈ ॥

੨॥

ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥

ਅੰਧਕਾਰ ਮਹਿ ਭਇਆ ਪ੍ਰਗਾਸ ॥

ਜਿਨਿ ਕੀਆ ਸੋ ਗੁਰ ਤੇ ਜਾਨਿਆ ॥

ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥

੩॥

ਗੁਰੁ ਕਰਤਾ ਗੁਰੁ ਕਰਣੈ ਜੋਗੁ ॥

ਗੁਰੁ ਪਰਮੇਸਰੁ ਹੈ ਭੀ ਹੋਗੁ ॥

ਕਹੁ ਨਾਨਕ ਪ੍ਰਭਿ ਇਹੈ ਜਨਾਈ ॥

ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥

੪॥

੫॥

੭॥

ਗੋਂਡ ਮਹਲਾ ੫ ॥

ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥

ਗੁਰੂ ਬਿਨਾ ਮੈ ਨਾਹੀ ਹੋਰ ॥

ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥

ਜਾ ਕੀ ਕੋਇ ਨ ਮੇਟੈ ਦਾਤਿ ॥

੧॥

ਗੁਰੁ ਪਰਮੇਸਰੁ ਏਕੋ ਜਾਣੁ ॥

ਜੋ ਤਿਸੁ ਭਾਵੈ ਸੋ ਪਰਵਾਣੁ ॥

੧॥

ਰਹਾਉ ॥

ਗੁਰ ਚਰਣੀ ਜਾ ਕਾ ਮਨੁ ਲਾਗੈ ॥

ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥

ਗੁਰ ਕੀ ਸੇਵਾ ਪਾਏ ਮਾਨੁ ॥

ਗੁਰ ਊਪਰਿ ਸਦਾ ਕੁਰਬਾਨੁ ॥

੨॥

ਗੁਰ ਕਾ ਦਰਸਨੁ ਦੇਖਿ ਨਿਹਾਲ ॥

ਗੁਰ ਕੇ ਸੇਵਕ ਕੀ ਪੂਰਨ ਘਾਲ ॥

ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥

ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥

੩॥

ਗੁਰ ਕੀ ਮਹਿਮਾ ਕਥਨੁ ਨ ਜਾਇ ॥

ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥

ਕਹੁ ਨਾਨਕ ਜਾ ਕੇ ਪੂਰੇ ਭਾਗ ॥

ਗੁਰ ਚਰਣੀ ਤਾ ਕਾ ਮਨੁ ਲਾਗ ॥

੪॥

੬॥

੮॥

ਗੋਂਡ ਮਹਲਾ ੫ ॥

ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥

ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥

ਗੁਰੁ ਮੇਰਾ ਦੇਉ ਅਲਖ ਅਭੇਉ ॥

ਸਰਬ ਪੂਜ ਚਰਨ ਗੁਰ ਸੇਉ ॥

੧॥

ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥

ਅਨਦਿਨੁ ਜਪਉ ਗੁਰੂ ਗੁਰ ਨਾਉ ॥

੧॥

ਰਹਾਉ ॥

ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥

ਗੁਰੁ ਗੋਪਾਲੁ ਪੁਰਖੁ ਭਗਵਾਨੁ ॥

ਗੁਰ ਕੀ ਸਰਣਿ ਰਹਉ ਕਰ ਜੋਰਿ ॥

ਗੁਰੂ ਬਿਨਾ ਮੈ ਨਾਹੀ ਹੋਰੁ ॥

੨॥

ਗੁਰੁ ਬੋਹਿਥੁ ਤਾਰੇ ਭਵ ਪਾਰਿ ॥

ਗੁਰ ਸੇਵਾ ਜਮ ਤੇ ਛੁਟਕਾਰਿ ॥

ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥

ਗੁਰ ਕੈ ਸੰਗਿ ਸਗਲ ਨਿਸਤਾਰਾ ॥

੩॥

ਗੁਰੁ ਪੂਰਾ ਪਾਈਐ ਵਡਭਾਗੀ ॥

ਗੁਰ ਕੀ ਸੇਵਾ ਦੂਖੁ ਨ ਲਾਗੀ ॥

ਗੁਰ ਕਾ ਸਬਦੁ ਨ ਮੇਟੈ ਕੋਇ ॥

ਗੁਰੁ ਨਾਨਕੁ ਨਾਨਕੁ ਹਰਿ ਸੋਇ ॥

੪॥

੭॥

੯॥

SikhiAt.Net
864 ×