Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
86
Pavan Ang 86 of 1430

ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥

ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥

ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥

ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥

ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥

ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥

ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥

੨॥

ਪਉੜੀ ॥

ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥

ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥

ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥

ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥

ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥

੯॥

ਸਲੋਕ ਮਃ ੩ ॥

ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥

ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥

ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥

ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥

੧॥

ਮਃ ੩ ॥

ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥

ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥

ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥

ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥

੨॥

ਪਉੜੀ ॥

ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥

ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥

ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥

ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥

ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥

੧੦॥

ਸਲੋਕ ਮਃ ੩ ॥

ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥

ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥

ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥

ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥

ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥

ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥

ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥

ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥

੧॥

ਮਃ ੩ ॥

ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥

ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥

ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥

SikhiAt.Net
86 ×