Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
872
Pavan Ang 872 of 1430

ਗੋਂਡ ॥

ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥

ਆਵਤ ਪਹੀਆ ਖੂਧੇ ਜਾਹਿ ॥

ਵਾ ਕੈ ਅੰਤਰਿ ਨਹੀ ਸੰਤੋਖੁ ॥

ਬਿਨੁ ਸੋਹਾਗਨਿ ਲਾਗੈ ਦੋਖੁ ॥

੧॥

ਧਨੁ ਸੋਹਾਗਨਿ ਮਹਾ ਪਵੀਤ ॥

ਤਪੇ ਤਪੀਸਰ ਡੋਲੈ ਚੀਤ ॥

੧॥

ਰਹਾਉ ॥

ਸੋਹਾਗਨਿ ਕਿਰਪਨ ਕੀ ਪੂਤੀ ॥

ਸੇਵਕ ਤਜਿ ਜਗਤ ਸਿਉ ਸੂਤੀ ॥

ਸਾਧੂ ਕੈ ਠਾਢੀ ਦਰਬਾਰਿ ॥

ਸਰਨਿ ਤੇਰੀ ਮੋ ਕਉ ਨਿਸਤਾਰਿ ॥

੨॥

ਸੋਹਾਗਨਿ ਹੈ ਅਤਿ ਸੁੰਦਰੀ ॥

ਪਗ ਨੇਵਰ ਛਨਕ ਛਨਹਰੀ ॥

ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥

ਨਾਹਿ ਤ ਚਲੀ ਬੇਗਿ ਉਠਿ ਨੰਗੇ ॥

੩॥

ਸੋਹਾਗਨਿ ਭਵਨ ਤ੍ਰੈ ਲੀਆ ॥

ਦਸ ਅਠ ਪੁਰਾਣ ਤੀਰਥ ਰਸ ਕੀਆ ॥

ਬ੍ਰਹਮਾ ਬਿਸਨੁ ਮਹੇਸਰ ਬੇਧੇ ॥

ਬਡੇ ਭੂਪਤਿ ਰਾਜੇ ਹੈ ਛੇਧੇ ॥

੪॥

ਸੋਹਾਗਨਿ ਉਰਵਾਰਿ ਨ ਪਾਰਿ ॥

ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥

ਪਾਂਚ ਨਾਰਦ ਕੇ ਮਿਟਵੇ ਫੂਟੇ ॥

ਕਹੁ ਕਬੀਰ ਗੁਰ ਕਿਰਪਾ ਛੂਟੇ ॥

੫॥

੫॥

੮॥

ਗੋਂਡ ॥

ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥

ਨਾਮ ਬਿਨਾ ਕੈਸੇ ਪਾਰਿ ਉਤਰੈ ॥

ਕੁੰਭ ਬਿਨਾ ਜਲੁ ਨਾ ਟੀਕਾਵੈ ॥

ਸਾਧੂ ਬਿਨੁ ਐਸੇ ਅਬਗਤੁ ਜਾਵੈ ॥

੧॥

ਜਾਰਉ ਤਿਸੈ ਜੁ ਰਾਮੁ ਨ ਚੇਤੈ ॥

ਤਨ ਮਨ ਰਮਤ ਰਹੈ ਮਹਿ ਖੇਤੈ ॥

੧॥

ਰਹਾਉ ॥

ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥

ਸੂਤ ਬਿਨਾ ਕੈਸੇ ਮਣੀ ਪਰੋਈਐ ॥

ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥

ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥

੨॥

ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥

ਬਿੰਬ ਬਿਨਾ ਕੈਸੇ ਕਪਰੇ ਧੋਈ ॥

ਘੋਰ ਬਿਨਾ ਕੈਸੇ ਅਸਵਾਰ ॥

ਸਾਧੂ ਬਿਨੁ ਨਾਹੀ ਦਰਵਾਰ ॥

੩॥

ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥

ਖਸਮਿ ਦੁਹਾਗਨਿ ਤਜਿ ਅਉਹੇਰੀ ॥

ਕਹੈ ਕਬੀਰੁ ਏਕੈ ਕਰਿ ਕਰਨਾ ॥

ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥

੪॥

੬॥

੯॥

ਗੋਂਡ ॥

ਕੂਟਨੁ ਸੋਇ ਜੁ ਮਨ ਕਉ ਕੂਟੈ ॥

ਮਨ ਕੂਟੈ ਤਉ ਜਮ ਤੇ ਛੂਟੈ ॥

ਕੁਟਿ ਕੁਟਿ ਮਨੁ ਕਸਵਟੀ ਲਾਵੈ ॥

ਸੋ ਕੂਟਨੁ ਮੁਕਤਿ ਬਹੁ ਪਾਵੈ ॥

੧॥

ਕੂਟਨੁ ਕਿਸੈ ਕਹਹੁ ਸੰਸਾਰ ॥

ਸਗਲ ਬੋਲਨ ਕੇ ਮਾਹਿ ਬੀਚਾਰ ॥

੧॥

ਰਹਾਉ ॥

ਨਾਚਨੁ ਸੋਇ ਜੁ ਮਨ ਸਿਉ ਨਾਚੈ ॥

ਝੂਠਿ ਨ ਪਤੀਐ ਪਰਚੈ ਸਾਚੈ ॥

ਇਸੁ ਮਨ ਆਗੇ ਪੂਰੈ ਤਾਲ ॥

ਇਸੁ ਨਾਚਨ ਕੇ ਮਨ ਰਖਵਾਲ ॥

੨॥

ਬਜਾਰੀ ਸੋ ਜੁ ਬਜਾਰਹਿ ਸੋਧੈ ॥

ਪਾਂਚ ਪਲੀਤਹ ਕਉ ਪਰਬੋਧੈ ॥

ਨਉ ਨਾਇਕ ਕੀ ਭਗਤਿ ਪਛਾਨੈ ॥

ਸੋ ਬਾਜਾਰੀ ਹਮ ਗੁਰ ਮਾਨੇ ॥

੩॥

ਤਸਕਰੁ ਸੋਇ ਜਿ ਤਾਤਿ ਨ ਕਰੈ ॥

ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥

ਕਹੁ ਕਬੀਰ ਹਮ ਐਸੇ ਲਖਨ ॥

ਧੰਨੁ ਗੁਰਦੇਵ ਅਤਿ ਰੂਪ ਬਿਚਖਨ ॥

੪॥

੭॥

੧੦॥

SikhiAt.Net
872 ×