ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
873
ਪਾਵਨ ਅੰਗ 873 / 1430

ਗੋਂਡ ॥

ਧੰਨੁ ਗੁਪਾਲ ਧੰਨੁ ਗੁਰਦੇਵ ॥

ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥

ਧਨੁ ਓਇ ਸੰਤ ਜਿਨ ਐਸੀ ਜਾਨੀ ॥

ਤਿਨ ਕਉ ਮਿਲਿਬੋ ਸਾਰਿੰਗਪਾਨੀ ॥

੧॥

ਆਦਿ ਪੁਰਖ ਤੇ ਹੋਇ ਅਨਾਦਿ ॥

ਜਪੀਐ ਨਾਮੁ ਅੰਨ ਕੈ ਸਾਦਿ ॥

੧॥

ਰਹਾਉ ॥

ਜਪੀਐ ਨਾਮੁ ਜਪੀਐ ਅੰਨੁ ॥

ਅੰਭੈ ਕੈ ਸੰਗਿ ਨੀਕਾ ਵੰਨੁ ॥

ਅੰਨੈ ਬਾਹਰਿ ਜੋ ਨਰ ਹੋਵਹਿ ॥

ਤੀਨਿ ਭਵਨ ਮਹਿ ਅਪਨੀ ਖੋਵਹਿ ॥

੨॥

ਛੋਡਹਿ ਅੰਨੁ ਕਰਹਿ ਪਾਖੰਡ ॥

ਨਾ ਸੋਹਾਗਨਿ ਨਾ ਓਹਿ ਰੰਡ ॥

ਜਗ ਮਹਿ ਬਕਤੇ ਦੂਧਾਧਾਰੀ ॥

ਗੁਪਤੀ ਖਾਵਹਿ ਵਟਿਕਾ ਸਾਰੀ ॥

੩॥

ਅੰਨੈ ਬਿਨਾ ਨ ਹੋਇ ਸੁਕਾਲੁ ॥

ਤਜਿਐ ਅੰਨਿ ਨ ਮਿਲੈ ਗੁਪਾਲੁ ॥

ਕਹੁ ਕਬੀਰ ਹਮ ਐਸੇ ਜਾਨਿਆ ॥

ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥

੪॥

੮॥

੧੧॥

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਅਸੁਮੇਧ ਜਗਨੇ ॥

ਤੁਲਾ ਪੁਰਖ ਦਾਨੇ ॥

ਪ੍ਰਾਗ ਇਸਨਾਨੇ ॥

੧॥

ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥

ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥

੧॥

ਰਹਾਉ ॥

ਗਇਆ ਪਿੰਡੁ ਭਰਤਾ ॥

ਬਨਾਰਸਿ ਅਸਿ ਬਸਤਾ ॥

ਮੁਖਿ ਬੇਦ ਚਤੁਰ ਪੜਤਾ ॥

੨॥

ਸਗਲ ਧਰਮ ਅਛਿਤਾ ॥

ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥

ਖਟੁ ਕਰਮ ਸਹਿਤ ਰਹਤਾ ॥

੩॥

ਸਿਵਾ ਸਕਤਿ ਸੰਬਾਦੰ ॥

ਮਨ ਛੋਡਿ ਛੋਡਿ ਸਗਲ ਭੇਦੰ ॥

ਸਿਮਰਿ ਸਿਮਰਿ ਗੋਬਿੰਦੰ ॥

ਭਜੁ ਨਾਮਾ ਤਰਸਿ ਭਵ ਸਿੰਧੰ ॥

੪॥

੧॥

ਗੋਂਡ ॥

ਨਾਦ ਭ੍ਰਮੇ ਜੈਸੇ ਮਿਰਗਾਏ ॥

ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥

੧॥

ਐਸੇ ਰਾਮਾ ਐਸੇ ਹੇਰਉ ॥

ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥

੧॥

ਰਹਾਉ ॥

ਜਿਉ ਮੀਨਾ ਹੇਰੈ ਪਸੂਆਰਾ ॥

ਸੋਨਾ ਗਢਤੇ ਹਿਰੈ ਸੁਨਾਰਾ ॥

੨॥

ਜਿਉ ਬਿਖਈ ਹੇਰੈ ਪਰ ਨਾਰੀ ॥

ਕਉਡਾ ਡਾਰਤ ਹਿਰੈ ਜੁਆਰੀ ॥

੩॥

ਜਹ ਜਹ ਦੇਖਉ ਤਹ ਤਹ ਰਾਮਾ ॥

ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥

੪॥

੨॥

ਗੋਂਡ ॥

ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥

ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥

੧॥

ਰਹਾਉ ॥

ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥

ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥

੧॥

ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥

ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥

੨॥

੩॥

SikhiAt.Net
873 ×