ਗੋਂਡ ॥
ਮੋਹਿ ਲਾਗਤੀ ਤਾਲਾਬੇਲੀ ॥
ਬਛਰੇ ਬਿਨੁ ਗਾਇ ਅਕੇਲੀ ॥
੧॥
ਪਾਨੀਆ ਬਿਨੁ ਮੀਨੁ ਤਲਫੈ ॥
ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥
੧॥
ਰਹਾਉ ॥
ਜੈਸੇ ਗਾਇ ਕਾ ਬਾਛਾ ਛੂਟਲਾ ॥
ਥਨ ਚੋਖਤਾ ਮਾਖਨੁ ਘੂਟਲਾ ॥
੨॥
ਨਾਮਦੇਉ ਨਾਰਾਇਨੁ ਪਾਇਆ ॥
ਗੁਰੁ ਭੇਟਤ ਅਲਖੁ ਲਖਾਇਆ ॥
੩॥
ਜੈਸੇ ਬਿਖੈ ਹੇਤ ਪਰ ਨਾਰੀ ॥
ਐਸੇ ਨਾਮੇ ਪ੍ਰੀਤਿ ਮੁਰਾਰੀ ॥
੪॥
ਜੈਸੇ ਤਾਪਤੇ ਨਿਰਮਲ ਘਾਮਾ ॥
ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥
੫॥
੪॥
ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥
ਹਰਿ ਕੋ ਨਾਮੁ ਲੈ ਊਤਮ ਧਰਮਾ ॥
ਹਰਿ ਹਰਿ ਕਰਤ ਜਾਤਿ ਕੁਲ ਹਰੀ ॥
ਸੋ ਹਰਿ ਅੰਧੁਲੇ ਕੀ ਲਾਕਰੀ ॥
੧॥
ਹਰਏ ਨਮਸਤੇ ਹਰਏ ਨਮਹ ॥
ਹਰਿ ਹਰਿ ਕਰਤ ਨਹੀ ਦੁਖੁ ਜਮਹ ॥
੧॥
ਰਹਾਉ ॥
ਹਰਿ ਹਰਨਾਖਸ ਹਰੇ ਪਰਾਨ ॥
ਅਜੈਮਲ ਕੀਓ ਬੈਕੁੰਠਹਿ ਥਾਨ ॥
ਸੂਆ ਪੜਾਵਤ ਗਨਿਕਾ ਤਰੀ ॥
ਸੋ ਹਰਿ ਨੈਨਹੁ ਕੀ ਪੂਤਰੀ ॥
੨॥
ਹਰਿ ਹਰਿ ਕਰਤ ਪੂਤਨਾ ਤਰੀ ॥
ਬਾਲ ਘਾਤਨੀ ਕਪਟਹਿ ਭਰੀ ॥
ਸਿਮਰਨ ਦ੍ਰੋਪਦ ਸੁਤ ਉਧਰੀ ॥
ਗਊਤਮ ਸਤੀ ਸਿਲਾ ਨਿਸਤਰੀ ॥
੩॥
ਕੇਸੀ ਕੰਸ ਮਥਨੁ ਜਿਨਿ ਕੀਆ ॥
ਜੀਅ ਦਾਨੁ ਕਾਲੀ ਕਉ ਦੀਆ ॥
ਪ੍ਰਣਵੈ ਨਾਮਾ ਐਸੋ ਹਰੀ ॥
ਜਾਸੁ ਜਪਤ ਭੈ ਅਪਦਾ ਟਰੀ ॥
੪॥
੧॥
੫॥
ਗੋਂਡ ॥
ਭੈਰਉ ਭੂਤ ਸੀਤਲਾ ਧਾਵੈ ॥
ਖਰ ਬਾਹਨੁ ਉਹੁ ਛਾਰੁ ਉਡਾਵੈ ॥
੧॥
ਹਉ ਤਉ ਏਕੁ ਰਮਈਆ ਲੈਹਉ ॥
ਆਨ ਦੇਵ ਬਦਲਾਵਨਿ ਦੈਹਉ ॥
੧॥
ਰਹਾਉ ॥
ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥
ਬਰਦ ਚਢੇ ਡਉਰੂ ਢਮਕਾਵੈ ॥
੨॥
ਮਹਾ ਮਾਈ ਕੀ ਪੂਜਾ ਕਰੈ ॥
ਨਰ ਸੈ ਨਾਰਿ ਹੋਇ ਅਉਤਰੈ ॥
੩॥
ਤੂ ਕਹੀਅਤ ਹੀ ਆਦਿ ਭਵਾਨੀ ॥
ਮੁਕਤਿ ਕੀ ਬਰੀਆ ਕਹਾ ਛਪਾਨੀ ॥
੪॥
ਗੁਰਮਤਿ ਰਾਮ ਨਾਮ ਗਹੁ ਮੀਤਾ ॥
ਪ੍ਰਣਵੈ ਨਾਮਾ ਇਉ ਕਹੈ ਗੀਤਾ ॥
੫॥
੨॥
੬॥
ਬਿਲਾਵਲੁ ਗੋਂਡ ॥
ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥
ਰਹਾਉ ॥
ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥
ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥
੧॥
ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥
ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥
੨॥