ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
875
ਪਾਵਨ ਅੰਗ 875 / 1430

ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥

ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥

੩॥

ਹਿੰਦੂ ਅੰਨ੍ਹਾ ਤੁਰਕੂ ਕਾਣਾ ॥

ਦੁਹਾਂ ਤੇ ਗਿਆਨੀ ਸਿਆਣਾ ॥

ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥

ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥

੪॥

੩॥

੭॥

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਮੁਕੰਦ ਮੁਕੰਦ ਜਪਹੁ ਸੰਸਾਰ ॥

ਬਿਨੁ ਮੁਕੰਦ ਤਨੁ ਹੋਇ ਅਉਹਾਰ ॥

ਸੋਈ ਮੁਕੰਦੁ ਮੁਕਤਿ ਕਾ ਦਾਤਾ ॥

ਸੋਈ ਮੁਕੰਦੁ ਹਮਰਾ ਪਿਤ ਮਾਤਾ ॥

੧॥

ਜੀਵਤ ਮੁਕੰਦੇ ਮਰਤ ਮੁਕੰਦੇ ॥

ਤਾ ਕੇ ਸੇਵਕ ਕਉ ਸਦਾ ਅਨੰਦੇ ॥

੧॥

ਰਹਾਉ ॥

ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥

ਜਪਿ ਮੁਕੰਦ ਮਸਤਕਿ ਨੀਸਾਨੰ ॥

ਸੇਵ ਮੁਕੰਦ ਕਰੈ ਬੈਰਾਗੀ ॥

ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥

੨॥

ਏਕੁ ਮੁਕੰਦੁ ਕਰੈ ਉਪਕਾਰੁ ॥

ਹਮਰਾ ਕਹਾ ਕਰੈ ਸੰਸਾਰੁ ॥

ਮੇਟੀ ਜਾਤਿ ਹੂਏ ਦਰਬਾਰਿ ॥

ਤੁਹੀ ਮੁਕੰਦ ਜੋਗ ਜੁਗ ਤਾਰਿ ॥

੩॥

ਉਪਜਿਓ ਗਿਆਨੁ ਹੂਆ ਪਰਗਾਸ ॥

ਕਰਿ ਕਿਰਪਾ ਲੀਨੇ ਕੀਟ ਦਾਸ ॥

ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥

ਜਪਿ ਮੁਕੰਦ ਸੇਵਾ ਤਾਹੂ ਕੀ ॥

੪॥

੧॥

ਗੋਂਡ ॥

ਜੇ ਓਹੁ ਅਠਸਠਿ ਤੀਰਥ ਨ੍ਹਾਵੈ ॥

ਜੇ ਓਹੁ ਦੁਆਦਸ ਸਿਲਾ ਪੂਜਾਵੈ ॥

ਜੇ ਓਹੁ ਕੂਪ ਤਟਾ ਦੇਵਾਵੈ ॥

ਕਰੈ ਨਿੰਦ ਸਭ ਬਿਰਥਾ ਜਾਵੈ ॥

੧॥

ਸਾਧ ਕਾ ਨਿੰਦਕੁ ਕੈਸੇ ਤਰੈ ॥

ਸਰਪਰ ਜਾਨਹੁ ਨਰਕ ਹੀ ਪਰੈ ॥

੧॥

ਰਹਾਉ ॥

ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥

ਅਰਪੈ ਨਾਰਿ ਸੀਗਾਰ ਸਮੇਤਿ ॥

ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥

ਕਰੈ ਨਿੰਦ ਕਵਨੈ ਨਹੀ ਗੁਨੈ ॥

੨॥

ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥

ਭੂਮਿ ਦਾਨ ਸੋਭਾ ਮੰਡਪਿ ਪਾਵੈ ॥

ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥

ਕਰੈ ਨਿੰਦ ਬਹੁ ਜੋਨੀ ਹਾਂਢੈ ॥

੩॥

ਨਿੰਦਾ ਕਹਾ ਕਰਹੁ ਸੰਸਾਰਾ ॥

ਨਿੰਦਕ ਕਾ ਪਰਗਟਿ ਪਾਹਾਰਾ ॥

ਨਿੰਦਕੁ ਸੋਧਿ ਸਾਧਿ ਬੀਚਾਰਿਆ ॥

ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥

੪॥

੨॥

੧੧॥

੭॥

੨॥

੪੯॥

ਜੋੜੁ ॥

SikhiAt.Net
875 ×