Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
881
Pavan Ang 881 of 1430

ਰਾਮ ਜਨ ਗੁਰਮਤਿ ਰਾਮੁ ਬੋਲਾਇ ॥

ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥

੧॥

ਰਹਾਉ ॥

ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥

ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥

੨॥

ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥

ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥

੩॥

ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥

ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥

੪॥

ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥

ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥

੫॥

੨॥

ਰਾਮਕਲੀ ਮਹਲਾ ੪ ॥

ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥

ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥

੧॥

ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥

ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥

੧॥

ਰਹਾਉ ॥

ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥

ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥

੨॥

ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥

ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥

੩॥

ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥

ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥

੪॥

੩॥

ਰਾਮਕਲੀ ਮਹਲਾ ੪ ॥

ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥

ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥

੧॥

ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥

ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥

੧॥

ਰਹਾਉ ॥

ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥

ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥

੨॥

ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥

ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥

੩॥

ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥

ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ ॥

੪॥

੪॥

SikhiAt.Net
881 ×