ਰਾਮਕਲੀ ਮਹਲਾ ੪ ॥
ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥
ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥
੧॥
ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥
ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥
੧॥
ਰਹਾਉ ॥
ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥
ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥
੨॥
ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥
ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥
੩॥
ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥
ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥
੪॥
੫॥
ਰਾਮਕਲੀ ਮਹਲਾ ੪ ॥
ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥
ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥
੧॥
ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥
ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥
੧॥
ਰਹਾਉ ॥
ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥
ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥
੨॥
ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥
ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥
੩॥
ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥
ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥
੪॥
੬॥
੧੮॥
ਰਾਗੁ ਰਾਮਕਲੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥
ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥
੧॥
ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥
ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥
੧॥
ਰਹਾਉ ॥
ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥
ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥
੨॥
ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥
ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥
੩॥